Wednesday, 17 April 2024

ਕਦੇ ਕਿਵੇਂ ਕਦੇ ਕਿਵੇਂ

 ਮੇਰੀ ਹੋਂਦ ਤੇ ਸਵਾਲ ਖੜੇ ਕੀਤੇ ਕਦੇ ਕਿਵੇਂ ਕਦੇ ਕਿਵੇਂ 

ਮੇਰਾ ਜੀਵਨ ਮੂਹਾਲ ਕੀਤਾ ਕਦੇ  ਕਿਵੇਂ ਕਦੇ ਕਿਵੇਂ


ਲੜ ਤੇਰੇ ਲੱਗ ਛੱਡ ਦਿੱਤੀ ਦੇਹਰੀ ਪੇਕਿਆਂ ਦੀ 

ਪਰ ਸ਼ਕ ਦੇ ਘੇਰੇ 'ਚ ਰਹੀ ਕਦੇ  ਕਿਵੇਂ ਕਦੇ ਕਿਵੇਂ


ਹਮਸਫ਼ਰ ਬੰਨ੍ਹ ਟੁਰਦੀ ਰਹੀ ਨਾਲ ਤੇਰੇ ਹਰ ਪਲ

ਜਿਉਣਾ ਛੱਡ ਜਿਊਦੀਂ ਰਹੀ ਕਦੇ  ਕਿਵੇਂ ਕਦੇ ਕਿਵੇਂ


ਹੂਣ ਜਦੋਂ ਸੋਚ ਲਿਆ ਤੇਰੇ ਤੋਂ ਵੱਖ ਹੋਕੇ ਜਿਉਣ ਦਾ

ਗੱਲਾ ਕਰਨ ਲੱਗ ਪਏ ਲੋਕ ਕਦੇ  ਕਿਵੇਂ ਕਦੇ ਕਿਵੇਂ


ਇਕ ਨਵਾਂ ਮੁਕਾਮ  ਤਾਂ ਹਾਸਲ ਕਰ ਹੀ ਲਉਂਗੀ 

ਛੱਡ ਪਰੇਸ਼ਾਨ ਹੋਨਾ  ਨੀਲਮ ਕਦੇ  ਕਿਵੇਂ ਕਦੇ ਕਿਵੇਂ


No comments:

Post a Comment